ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ 22 ਜੂਨ ਨੂੰ ਅਚਾਨਕ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋਵੇਗੀ। ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਆਉਣ ਵਾਲੀਆਂ ਚੋਣਾਂ ਨਾਲ ਜੁੜੇ ਕੁਝ ਮਸਲਿਆਂ 'ਤੇ ਵੀ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਹਾਲਾਂਕਿ, ਮੀਟਿੰਗ ਵਿੱਚ ਕਿਹੜੇ-ਕਿਹੜੇ ਮੁੱਦੇ ਚਰਚਾ ਲਈ ਆਉਣਗੇ, ਇਸ ਬਾਰੇ ਹੁਣੇ ਕੁਝ ਵੀ ਪੱਕੇ ਤੌਰ 'ਤੇ ਨਹੀਂ ਕਿਹਾ ਜਾ ਸਕਦਾ। ਇਸ ਕਰਕੇ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਸਰਕਾਰ ਇਸ ਮੀਟਿੰਗ ਵਿੱਚ ਕੁਝ ਅਹਿਮ ਫੈਸਲੇ ਲੈ ਸਕਦੀ ਹੈ। 22 ਜੂਨ ਨੂੰ ਮੀਟਿੰਗ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਕੈਬਨਿਟ ਵਿੱਚ ਕਿਹੜੇ ਫੈਸਲੇ ਲਏ ਗਏ ਅਤੇ ਕਿਹੜੇ ਮੁੱਦਿਆਂ 'ਤੇ ਚਰਚਾ ਹੋਈ।
0 Comments